ਸੰਘੇੜਾ ਕਾਲਜ ਵਿਖੇ ਭਗਤ ਰਵਿਦਾਸ ਜੀ ਦੀ ਬਾਣੀ ਦੀ ਅਜੋਕੇ ਸਮੇਂ ਵਿੱਚ ਸਾਰਥਿਕਤਾ ਵਿਸ਼ੇ ਤੇ ਲੈਕਚਰ ਦਾ ਆਯੋਜਨ

ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ ਸਰਬਜੀਤ ਸਿੰਘ ਕੁਲਾਰ ਦੀ ਅਗਵਾਈ ਵਿਚ ਪੰਜਾਬੀ ਵਿਭਾਗ ਅਤੇ ਧਰਮ ਅਧਿਐਨ ਵਿਭਾਗ ਵਲੋਂ ਭਗਤ ਰਵਿਦਾਸ ਜੀ ਦੀ ਬਾਣੀ ਦੀ ਸਾਰਥਿਕਤਾ -ਅਜੋਕੇ ਸਮੇਂ ਦੇ ਸੰਦਰਭ ਵਿੱਚ ਵਿਸ਼ੇ ਤੇ ਲੈਕਚਰ ਦਾ ਆਯੋਜਨ ਕੀਤਾ ਗਿਆ। ਬੁਲਾਰਿਆਂ ਵਜੋਂ ਪ੍ਰੋ ਬਲਜੀਤ ਸਿੰਘ ਅਤੇ ਪ੍ਰੋ ਕੁਲਦੀਪ ਸਿੰਘ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਬਾਣੀ ਸਮਾਜਿਕ ਭੇਦਭਾਵ ਖਿਲਾਫ ਜਾਗਰੂਕਤਾ ਪੈਦਾ ਕਰਨ ਲਈ ਸਹਾਈ ਸਿੱਧ ਹੋਈ ਹੈ। ਚੰਗੇ ਸਮਾਜ ਦੀ ਸਿਰਜਣਾ ਉਹਨਾਂ ਦਾ ਸੁਪਨਾ ਸੀ। ਪੰਜਾਬੀ ਵਿਭਾਗ ਦੇ ਮੁਖੀ ਡਾ ਰਮਿੰਦਰਪਾਲ ਕੌਰ ਨੇ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਹਮੇਸ਼ਾ ਸਮਾਜ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਦੀ ਰਹੇਗੀ। ਇਸ ਮੌਕੇ ਡਾ ਹਰਦੀਪ ਕੌਰ ਅਤੇ ਪ੍ਰੋ ਜਗਜੀਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।